ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਗੁਰਦੀਪ ਸਿੰਘ
ਲਹਿਰਾ, ਚਰਨ ਕਮਲ ਸਿੰਘ, ਸੀਤਾ ਰਾਮ ਤੇ ਜਮਹੂਰੀ ਅਧਿਕਾਰ ਸਭਾ ਜਿਲ੍ਹਾ ਸੰਗਰੂਰ ਵਲੋਂ ਜੁਝਾਰ ਸਿੰਘ ਲੌਂਗੋਵਾਲ, ਵਿਸਵਕਾਂਤ, ਮਨਧੀਰ ਸਿੰਘ, ਕੁਲਦੀਪ ਸਿੰਘ ਨੇ ਮਨੀਪੁਰ ਵਿਖੇ ਕੁੱਝ ਘਟੀਆ ਕਿਸਮ ਦੇ ਅਨਸਰਾਂ ਦੁਆਰਾ ਦੋ ਔਰਤਾਂ ਨਾਲ ਕੀਤੀ ਹਰਕਤ ਨੂੰ ਅਤਿ ਸ਼ਰਮਨਾਕ ਤੇ ਨਿੰਦਣਯੋਗ ਘਟਨਾ ਗਰਦਾਨਿਆਂ ਇਸ ਨੂੰ ਗੈਰਮਨੁੱਖੀ ਕਾਰਾ ਕਿਹਾ ਹੈ।ਉਨਾਂ ਕਿਹਾ ਕਿ ਦੋ ਮਹੀਨੇ ਤੋਂ ਵੱਧ ਸਮਾਂ ਘਟਨਾ ਵਾਪਰੀ ਨੂੰ ਹੋ ਗਿਆ ਹੈ, ਪਰ ਸਰਕਾਰ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਚੁੱਪ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕਿਸੇ ਦਾ ਅਜਿਹੀ ਹਰਕਤ ਕਰਨ ਦਾ ਹੌਸਲਾ ਨਾ ਪਵੇ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੀਪੁਰ ਵਿੱਚਲੇ, ਹਿੰਸਾ, ਅਰਾਜਕਤਾ ਤੇ ਫਿਰਕੂ ਮਹੌਲ ਨੂੰ ਸ਼ਾਂਤ ਕੀਤਾ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media