ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵਲੋਂ ਬਰਸਾਤ ਦਾ ਮੌਸਮ ਹੋਣ ਕਰਕੇ ਟਰੈਫਿਕ ਕਰਮਚਾਰੀਆਂ ਨੂੰ ਬਰਸਾਤੀ ਕੋਟ
ਅਤੇ ਬਰਸਾਤੀ ਬੂਟ (ਗੁੰਮ ਸ਼ੂਜ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਬਰਸਾਤ ਦੋਰਾਨ ਡਿਊਟੀ ਕਰਨ ਵਿੱਚ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਵਲੋਂ ਅੱਜ ਵਰ੍ਹਦੇ ਮੀਂਹ ਵਿੱਚ ਇਹ ਬਰਸਾਤੀ ਕੋਟ ਅਤੇ ਬੂਟ ਟਰੈਫਿਕ ਪੁਲੀਸ ਮੁਲਾਜ਼ਮਾਂ ਨੂੰ ਦਿੱਤੇ ਗਏ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਸੀ.ਪੀ ਭੰਡਾਲ ਨੇ ਕਿਹਾ ਕਿ ਤੋਂ ਪਹਿਲਾਂ ਵੀ ਕਮਿਸ਼ਨਰ ਪੁਲਿਸ ਵਲੋਂ ਧੁੱਪ ਤੋਂ ਬਚਾਅ ਲਈ ਟਰੈਫਿਕ ਪੁਲੀਸ ਕਰਮਚਾਰੀਆਂ ਨੂੰ ਛਤਰੀਆਂ ਤੇ ਅਲੱਗ ਅਲੱਗ ਚੌਂਕਾਂ ਵਿੱਚ ਟੈਂਟ ਲਗਵਾ ਕੇ ਅਤੇ ਮੇਜ਼ ਕੁਰਸੀਆਂ ਅਤੇ ਪੀਣ ਵਾਲੇ ਪਾਣੀ ਦੇ ਵਾਟਰ ਕੂਲਰ ਰਹਿਬਰ ਆਦਿ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ।ਉਨਾਂ ਕਿਹਾ ਕਿ ਟਰੈਫਿਕ ਪੁਲਿਸ ਦੇ ਕਰਮਚਾਰੀ ਆਪਣੀ ਡਿਊਟੀ ਪੂਰੀ ਲਗਨ ਤੇ ਮੇਹਨਤ ਨਾਲ ਕਰ ਰਹੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media