Sunday, October 4, 2026

ਪੰਜਾਬ ਦੀ ਧਰਤੀ ’ਤੇ ਜਨਮੇ ਅਦਾਕਾਰਾਂ ਤੇ ਗਾਇਕਾਂ ਨੂੰ ਸਮਰਪਿਤ ਦੂਜਾ 8 ਰੋਜ਼ਾ ‘ਸੁਰ ਉਤਸਵ’ 23 ਤੋਂ

ਅੰਮ੍ਰਿਤਸਰ, 22 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਦੀ ਧਰਤੀ ’ਤੇ ਜਨਮੇ ਅਦਾਕਾਰਾਂ ਅਤੇ ਗਾਇਕਾਂ ਨੂੰ ਸਮਰਪਿਤ ਦੂਜਾ 8 ਰੋਜ਼ਾ ‘ਸੁਰ ਉਤਸਵ’ ਸਮਾਗਮ 23 ਤੋਂ 30 ਜੁਲਾਈ ਤੱਕ ਹਰ ਰੋਜ਼ ਸ਼ਾਮ ਨੂੰ 6.30 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਹੋਵੇਗਾ।ਉਦਘਾਟਨੀ ਸਮਾਗਮ ਵਿੱਚ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਗਾਇਕ ਪੁਰਾਣੇ ਦਿਨਾਂ ਦੇ ਸੁਰੀਲੇ ਯੁੱਗ ਦੀਆਂ ਯਾਦਾਂ ਨੂੰ ਗਾ ਕੇ ਤਾਜ਼ੀਆਂ ਕਰਨਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …