ਅੰਮ੍ਰਿਤਸਰ, 223 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ
ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 21 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਵੈਬਰਜ਼, ਅਜ਼ਾਇਲ ਆਦਿ ਕੰਪਨੀਆ ਵਲੋਂ ਭਾਗ ਲਿਆ ਗਿਆ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਕੋਂਸਲਰ, ਸਪੀਕਿੰਗ ਟਰੇਨਰ, ਵੈਲਨੈਸ ਐਡਵਾਈਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ।ਇਸ ਰੋਜ਼ਗਾਰ ਕੈਂਪ ਵਿੱਚ 37 ਉਮੀਦਵਾਰਾਂ ਨੇ ਭਾਗ ਲਿਆ ਅਤੇ 22 ਉਮੀਦਵਾਰਾਂ ਦੀ ਨੋਕਰੀ ਲਈ ਚੋਣ/ ਸ਼ਾਰਟਲਿਸਟ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media