Monday, December 23, 2024

ਵਿਧਾਇਕ ਰਮਦਾਸ ਵਲੋਂ ਝੀਤੇ ਨਾਲ ਲੱਗਦੇ ਖੇਤਰਾਂ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਅਟਾਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕੱੱਲ 22 ਜੁਲਾਈ ਨੂੰ ਹੋਈ ਭਾਰੀ ਬਰਸਾਤ ਕਾਰਨ ਹੰਸਰੀ ਦਾ ਬੰਨ ਟੁੱਟਣ ਨਾਲ ਪਿੰਡ ਝੀਤੇ ਦਿਆਲ ਸਿੰਘ ਆਲਾ ਤੇ ਰੱਖ ਝੀਤੇ ਵਿਖੇ ਜਿਆਦਾ ਪਾਣੀ ਆਉਣ ਕਰਕੇ ਫਸਲਾਂ ਦਾ ਹੋਏ ਨੁਕਸਾਨ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਬੰਨ ਨੂੰ ਬੰਦ ਕਰਨ ਦੇ ਪੁੱਖਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਕੀਤੀਆਂ।ਉਨ੍ਹਾਂ ਕਿਹਾ ਕਿ ਪਾਣੀ ਟੁੱਟਣ ਕਰਕੇ ਨੇੜੇ ਬਣ ਰਹੀ ਕਲੋਨੀ `ਚ ਵੀ ਪਾਣੀ ਦਾਖਲ ਹੋ ਗਿਆ ਹੈ।ਉਨ੍ਹਾਂ ਨੇ ਬੰਨ ਬੰਨਣ ਦੇ ਚੱਲ ਰਹੇ ਕਾਰਜ਼ਾਂ ਦੀ ਖ਼ੁਦ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਨਾਗਰਿਕਾਂ ਦੀ ਜਾਨ ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੇ ਕਿਹਾ ਕਿ ਸਮੁੱਚੇ ਹਲਕੇ ਅੰਦਰਲੀਆਂ ਨਦੀਆਂ-ਨਾਲਿਆਂ `ਚ ਪਾਣੀ ਦੇ ਪੱਧਰ `ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਥੇ ਕਿਤੋਂ ਵੀ ਪਾਣੀ ਆਉਣ ਦੀ ਸੂਚਨਾ ਮਿਲਦੀ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੁਰੰਤ ਕਾਰਵਾਈ ਅਮਲ `ਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵਤ ਖ਼ਤਰੇ ਨਾਲ ਨਜਿੱਠਣ ਦੇ ਸਮਰੱਥ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਵਿੱਚ ਪੈਦਾ ਹੋਈ ਸਥਿਤੀ `ਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਵਲੋਂ ਲਗਾਤਾਰ ਹਰੇਕ ਜਿਲ੍ਹੇ ਦੇ ਹਾਲਾਤ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ, ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਵੀ ਕੀਤੀ ਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।ਉਨ੍ਹਾਂ ਦੱਸਿਆ ਕਿ ਲਗਾਤਾਰ ਬਰਸਾਤ ਪੈਣ ਕਰਕੇ ਅਤੇ ਪਿੱਛੋਂ ਆਉਣ ਕਰਕੇ ਹੰਸਰੀ ਵਿੱਚ ਪਾਣੀ ਆਇਆ ਹੈ ਅਤੇ ਨਿਕਟ ਭਵਿਖ ਵਿੱਚ ਇਸ ਦੇ ਬੰਨ ਦੇ ਪੱਕੇ ਇੰਤਜ਼ਾਮ ਕੀਤੇ ਜਾਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …