Tuesday, June 16, 2026

ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵਲੋਂ ਸ਼ਹੀਦੀ ਦਿਹਾੜਾ 30 ਜੁਲਾਈ ਨੂੰ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਦੀ ਇੱਕ ਅਹਿਮ ਮੀਟਿੰਗ ਬਲਵਿੰਦਰ ਸਿੰਘ ਪ੍ਰਧਾਨ, ਮਾਸਟਰ ਕੇਹਰ ਸਿੰਘ ਜੋਸਨ ਚੇਅਰਮੈਨ, ਮਾਸਟਰ ਹਰਨੇਕ ਸਿੰਘ ਸਰਪ੍ਰਸਤ ਦੀ ਅਗਵਾਈ ਹੇਠ ਹੋਈ।ਉਨਾਂ ਨੇ ਸ਼ਹੀਦ ਊਧਮ ਸਿੰਘ ਦੇ 30 ਜੁਲਾਈ ਨੂੰ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਉਣ ਲਈ ਸਾਰੇ ਮੈਂਬਰਾਂ ਦੇ ਪੂਰਨ ਸਹਿਯੋਗ ਲਈ ਬੇਨਤੀ ਕੀਤੀ ਗਈ।ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਧਾਨ ਨਗਰ ਕੌਂਸਲ ਸੁਨਾਮ ਨਿਸ਼ਾਨ ਸਿੰਘ ਟੋਨੀ ਕਰਨਗੇ।ਇਸ ਸਮੇਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆ ਸੰਸਥਾਵਾਂ ਅਤੇ ਸਖਸੀਅਤਾਂ ਤੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਮੈਰਿਟ ਪ੍ਰਾਪਤ ਵਿਦਿਆਰਥੀ ਅਤੇ ਖੇਡਾਂ ਵਿੱਚ ਮੈਡਲ ਪ੍ਰਾਪਤ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …