ਸਮਰਾਲਾ, 24 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮੈਡਮ ਰੂਬੀ ਦੱਤ ਡਾਇਰੈਕਟਰ ਸੁਪਰ ਮਿਲਕ ਨੇ ਸ਼ਿਰਕਤ ਕੀਤੀ।ਅਕਾਦਮਿਕ ਖੇਤਰ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮਲਕੀਤ ਸਿੰਘ ਗੋਸਲਾਂ ਯੂ.ਐਸ.ਏ ਦੇ ਪਰਿਵਾਰ ਵਲੋਂ 36000 ਰੁਪਏ ਨਕਦੀ ਦੇ ਰੂਪ ਵਿੱਚ ਅਤੇ 7000 ਰੁਪਏ ਟਰਾਫੀਆਂ ਦੇ ਰੂਪ ਵਿੱਚ ਦਿੱਤੇ ਗਏ।ਵੱਖ-ਵੱਖ ਵਿਸ਼ਿਆਂ ਵਿਚੋਂ ਪਹਿਲੇ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੇਜਰ ਸਿੰਘ ਸਰਪੰਚ ਗੋਸਲਾਂ ਵੱਲੋਂ 10000 ਰੁਪਏ ਨਕਦ ਇਨਾਮ ਵਜੋਂ ਦਿੱਤੇ ਗਏ।ਮੈਡਮ ਰੂਬੀ ਦੱਤ ਡਾਇਰੈਕਟਰ ਸੁਪਰ ਮਿਲਕ ਵੱਲੋਂ ਬੱਚਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਮਾਜ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਵਲੋਂ ਸਕੂਲ ਸਹਾਇਤਾ ਲਈ 11000 ਰੁਪਏ ਦਾਨ ਵਜੋਂ ਦਿੱਤੇ।ਪਿ੍ਰੰਸੀਪਲ ਸੰਜੀਵ ਕੁਮਾਰ ਸੱਦੀ ਨੇ ਸਾਰੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ।ਡਾ. ਸ਼ਾਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਭਿੰਦਰ ਸਿੰਘ ਨੇ ਵੀ ਬੱਚਿਆਂ ਨੂੰ ਸੰਬੋਧਿਤ ਕੀਤਾ ਇਹਨਾਂ ਦਾ ਵੀ ਗੋਸਲਾਂ ਪਰਿਵਾਰ ਨੂੰ ਪ੍ਰੇਰਿਤ ਕਰਨ ਵਿੱਚ ਖਾਸ ਯੋਗਦਾਨ ਰਿਹਾ।ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਹਰਪਿੰਦਰ ਸਿੰਘ ਸ਼ਾਹੀ ਵਲੋਂ ਨਿਭਾਈ ਗਈ।
ਇਸ ਮੌਕੇ ਭੁਪਿੰਦਰ ਸਿੰਘ ਖਜ਼ਾਨਚੀ, ਕੁਲਵੀਰ ਸਿੰਘ ਪੰਚ, ਗੁਰਪ੍ਰੀਤ ਸਿੰਘ ਮੀਡੀਆ ਇੰਚਾਰਜ਼, ਮਨਜੀਤ ਕੌਰ ਨੰਬਰਦਾਰਨੀ, ਹਰਦੇਵ ਸਿੰਘ ਸਾਬਕਾ ਸਰਪੰਚ, ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …