ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਇੰਚਾਰਜ਼ ਸਬ ਇੰਸਪੈਕਟਰ ਗੁਰਮੀਤ ਸਿੰਘ ਏ ਐਸ.ਆਈ ਦਿਲਬਾਗ ਸਿੰਘ ਤੇ ਮੁੱਖ
ਸਿਪਾਹੀ ਗੁਰਚਰਨ ਸਿੰਘ ਵਲੋਂ ਮੌਨਸੂਨ ਸੀਜ਼ਨ ਦੇ ਸਬੰਧ ਵਿੱਚ ਕੇਂਦਰੀ ਸਬ ਡਵੀਜ਼ਨ ਸਾਂਝ ਕੇਂਦਰ ਵਿਖੇ ਪਬਲਿਕ ਨੂੰ ਵਾਤਾਵਰਨ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਗਿਆ।ਇਸੇ ਲੜ੍ਹੀ ਤਹਿਤ ਥਾਣਾ ਗੇਟ ਹਕੀਮਾਂ ਦੇ ਇਲਾਕੇ ਸਰਕਾਰੀ ਹਾਈ ਸਕੂਲ ਗੇਟ ਹਕੀਮਾਂ ਵਿਖੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ ਅਤੇ ਚਾਹਵਾਨ ਲੋਕਾਂ ਨੂੰ ਪੌਦੇ ਵੰਡ ਕੇ ਉਨਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media