Saturday, July 18, 2026

ਸਰਕਾਰੀ ਮਿਡਲ ਸਕੂਲ ਦੇਹਕਲਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਮਿਡਲ ਸਕੂਲ ਦੇਹਕਲਾਂ ਵਿਖੇ ਸਵਰਗੀ ਹਰਸ਼ਰਨ ਸਿੰਘ ਗਰੇਵਾਲ ਦੀ ਯਾਦ ਵਿੱਚ ਸਮੂਹ ਗਰੇਵਾਲ ਪਰਿਵਾਰ ਹਰਦੀਪ ਸਿੰਘ ਯੂ.ਕੇ, ਰਵਿੰਦਰ ਸਿੰਘ, ਮਨਵੀਰ ਸਿੰਘ ਯੂ.ਕੇ ਵਲੋਂ ਸ਼ਮਸ਼ ਦੇਹਕਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨ, ਪੈਨਸਲਾਂ ਆਦਿ ਵੰਡੀਆਂ ਗਈਆਂ।ਸ਼ੈਸ਼ਨ 2022-23 ਦੌਰਾਨ ਸਲਾਨਾ ਪ੍ਰੀਖਿਆ ਵਿਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ।ਉੱਘੇ ਸਮਾਜ ਸੇਵੀ ਰਵਿੰਦਰ ਸਿੰਘ ਗਰੇਵਾਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਵੱਡੀਆਂ ਸਫਲਤਾਵਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਕਿਹਾ ਕਿ ਉਹ ਹਰ ਸਾਲ ਪੜਾਈ ਵਿੱਚ ਉਪਲੱਬਧੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ।ਸਕੂਲ ਦਾ ਸਮੂਹ ਸਟਾਫ ਤੇ ਬਲਵੰਤ ਸਿੰਘ, ਸ਼੍ਰੀਮਤੀ ਸੀਮਾ ਗਰਗ, ਸ੍ਰੀਮਤੀ ਕਰਮਜੀਤ ਕੌਰ, ਹਰਜਿੰਦਰ ਸਿੰਘ ਅਤੇ ਮਾਲਵਿੰਦਰ ਸਿੰਘ ਨੰਬਰਦਾਰ ਆਦਿ ਵੀ ਮੌਜ਼ੂਦ ਰਹੇ।ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕ ਗੁਰਬਿੰਦਰ ਸਿੰਘ ਨੇ ਰਵਿੰਦਰ ਸਿੰਘ ਗਰੇਵਾਲ (ਐਸ.ਐਮ.ਸੀ ਮੈਂਬਰ) ਅਤੇ ਗਰੇਵਾਲ ਪਰਿਵਾਰ ਦਾ ਧੰਨਵਾਦ ਕੀਤਾ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …