Saturday, July 5, 2025
Breaking News

ਅੱਜ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਮਨਾਇਆ ਜਾਵੇਗਾ ਕਾਰਗਿਲ ਵਿਜੈ ਦਿਵਸ

ਮੁੱਖ ਮੰਤਰੀ ਪੰਜਾਬ ਵੀਰ ਨਾਰੀਆਂ ਨੂੰ ਕਰਨਗੇ ਸਨਮਾਨਿਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ 26 ਜੁਲਾਈ 2023 ਨੂੰ ਕਾਰਗਿਲ ਵਿਜੈ ਦਿਵਸ ਮਨਾਇਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀਰ ਨਾਰੀਆਂ ਨੂੰ ਸਨਮਾਨਿਤ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨਾਂ ਦੱਸਿਆ ਕਿ ਸਾਡੇ ਬਹਾਦੁਰ ਜਵਾਨਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕਾਰਗਿਲ ਦੀ ਲੜ੍ਹਾਈ ਲੜੀ ਅਤੇ ਜਿੱਤ ਪ੍ਰਾਪਤ ਕੀਤੀ।ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਦੇਸ਼ ਭਰ ਵਿੱਚ ਯਾਦ ਕਰਦੇ ਹੋਏ ਕਾਰਗਿਲ ਵਿਜੈ ਦਿਵਸ ਮਨਾ ਰਹੇ ਹਾਂ।ਉਨਾਂ ਕਿਹਾ ਕਿ ਇਸ ਵਾਰ ਕਾਰਗਿਲ ਵਿਜੈ ਦਿਵਸ ਅੰਮ੍ਰਿਤਸਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਗੁਰਬਿੰਦਰ ਸਿੰਘ ਗਿੱਲ ਕਰਨਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …