Friday, March 13, 2026

ਬਾਬਾ ਬਲਬੀਰ ਸਿੰਘ ਨੇ ਗਿ: ਰਘਬੀਰ ਸਿੰਘ ਤੇ ਗਿ: ਸੁਲਤਾਨ ਸਿੰਘ ਨੂੰ ਜਥੇਦਾਰ ਦੀ ਸੇਵਾ ਮਿਲਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵਿਦੇਸ਼ ਤੋਂ ਪਰਤਣ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅਤੇ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮਹਾਨ ਸੇਵਾ ਮਿਲਣ ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਿੰਘ ਸਾਹਿਬ ਪੰਥਕ ਕੌਮੀ ਮਾਮਲਿਆਂ ਦੇ ਨਿਪਟਾਰੇ ਲਈ ਖਾਲਸਾ ਪੰਥ ਨੂੰ ਨਿੱਗਰ ਤੇ ਸੁਯੋਗ ਅਗਵਾਈ ਦੇਣਗੇ।
ਨਿਹੰਗ ਮਖੀ ਬਾਬਾ ਬਲਬੀਰ ਸਿੰਘ ਨੇ ਦੋਹਾਂ ਜਥੇਦਾਰਾਂ ਨੂੰ ਸਿਰਪਾਓ ਭੇਟ ਕੀਤਾ।ਇਸ ਸਮੇਂ ਭਾਈ ਮਲਕੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਕਾਰ ਸੇਵਾ ਸੰਪਰਦਾ ਸਤਲਾਣੀ ਸਾਹਿਬ ਵਾਲੇ ਮਹਾਪੁਰਸ਼ ਬਾਬਾ ਗੁਰਪਿੰਦਰ ਸਿੰਘ ਤੇ ਉੇਨ੍ਹਾਂ ਦੇ ਪੁੱਤਰ ਬਾਬਾ ਇੰਦਰਬੀਰ ਸਿੰਘ, ਜਥੇ: ਬਿਜੈ ਸਿੰਘ ਬਾਦੀਆਂ ਐਡੀ: ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਬਲਦੇਵ ਸਿੰਘ ਤਰਨਾਦਲ ਵੱਲਾ ਤੇ ਹੋਰ ਪੰਥਕ ਸਖ਼ਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …