ਸੰਗਰੂਰ, 26 ਜਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮਸ਼ਹੂਰ ਲੋਕ ਗਾਇਕ ਹਾਕਮ ਸਿੰਘ ਬਾਖਤੜੀਵਾਲਾ ਨੇ ਪੰਜਾਬ ਦੇ ਬੁਲੰਦ ਸ਼਼੍ਰੋਮਣੀ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਇਆ ਹੈ।ਉਨ੍ਹਾਂ ਗੱਲਬਾਤ ਕਰਦਿਆਂ ਉਨਾਂ ਸੁਰਿੰਦਰ ਛਿੰਦੇ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਇਕ ਯੁੱਗ ਦਾ ਅੰਤ ਦੱਸਿਆ ਹੈ।ਉਨ੍ਹਾਂ ਕਿਹਾ ਕਿ “ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਦੇ ਦੇਹਾਂਤ ਨਾਲ ਲੋਕ ਗਾਇਕੀ ਦੇ ਇੱਕ ਯੁੱਗ ਦਾ ਤਾਰਾ ਟੁੱਟ ਜਾਣਾ ਪੰਜਾਬੀ ਸੰਗੀਤ ਲਈ ਅਸਹਿ ਸਦਮਾ ਹੈ।ਉਨਾਂ ਵਿਛੜੀ ਆਤਮਾ ਨੂੰ ਆਪਣਾ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media