ਅੰਮ੍ਰਿਤਸਰ, 26 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਗਾਇਕ
ਹਰਿੰਦਰ ਸੋਹਲ ਦੀ ਅਗਵਾਈ ਹੇਠ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਕਾਰਾਂ ਨੂੰ ਸਮਰਪਿਤ ਚੱਲ ਰਹੇ ਦੂਜੇ 8 ਰੋਜ਼ਾ ‘ਸੁਰ ਉਤਸਵ’ ਦੇ ਚੌਥੇ ਦਿਨ ਬਾਲੀਵੁਡ ਦੇ ਮਸ਼ਹੂਰ ਗਾਇਕ ਸਵ: ਲਾਭ ਜੰਜੂਆ ਨੂੰ ਸਮਰਪਿਤ ਕੀਤਾ।ਚੌਥੇ ਦਿਨ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਸ਼ਿਰਕਤ ਕੀਤੀ।ਸਮਾਗਮ ਤੋਂ ਪਹਿਲਾ ਸੰਸਾਰ ਪ੍ਰਸਿੱਧ ਗਾਇਕ ਸੁਰਿੰਦਰ ਸ਼ਿੰਦਾ ਦੇ ਅਕਾਲ ਚਲਾਣੇ ‘ਤੇ ਦੋ ਮਿੰਟ ਦਾ ਮੋਨ ਧਾਰ ਕੇ ਵਿਰਸਾ ਵਿਹਾਰ ਸੁਸਾਇਟੀ ਅਤੇ ਯੂ.ਐਨ ਐਂਟਰਟੇਨਮੈਂਟ ਦੇ ਮੈਂਬਰਾਂ ਵਲੋਂ ਸ਼ਰਧਾਂਜਲੀ ਅਰਪਿਤ ਕੀਤੀ ਗਈ।ਉਨਾਂ ਸੁਰਿੰਦਰ ਸ਼ਿੰਦਾ ਦੇ ਇਸ ਦੁਨੀਆਂ ਤੋਂ ਚਲੇ ਜਾਣ ਨੂੰ ਲੋਕ ਗਾਇਕੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਲਾਭ ਜੰਜੂਆ ਦੇ ਗਾਏ ਹੋਏ ਗਾਣੇ ਕੁਸ਼ਾਗਰ ਕਾਲੀਆ, ਹਰਸ਼ਿਤਾ, ਲਖਵਿੰਦਰ ਲੱਕੀ, ਅਰਜੁਨ ਆਰਜੁ, ਉਪਾਸਨਾ ਭਾਰਦਵਾਜ ਨੇ ਗਾਏ।ਇਸ ਸੰਗੀਤਮਈ ਪ੍ਰੋਗਰਾਮ ਦੋਰਾਨ ਕਲਾਕਾਰਾਂ ਨੂੰ ਯੂ.ਐਨ ਐਂਟਰਟੇਨਮੈਂਟ ਵਲੋਂ ਮੋਮੈਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰੋ. ਮਧੂ ਸ਼ਰਮਾ, ਦਲਜੀਤ ਅਰੋੜਾ, ਰਾਣਾ ਪ੍ਰਤਾਪ ਸ਼ਰਮਾ, ਨਵਦੀਪ ਸਹੋਤਾ, ਜਗਦੀਪ ਹੀਰ, ਸਾਵਨ ਵੇਰਕਾ, ਮਨਪ੍ਰੀਤ ਸੋਹਲ, ਉਪਾਸਨਾ ਭਾਰਦਵਾਜ, ਅਨਨਿਯਾ ਅਰੋੜਾ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media