ਅੰਮ੍ਰਿਤਸਰ, 27 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਗਾਇਕ
ਹਰਿੰਦਰ ਸੋਹਲ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਂ ਨੂੰ ਸਮਰਪਿਤ ਦੂਜੇ 8 ਰੋਜ਼ਾ ‘ਸੁਰ ਉਤਸਵ’ ਦੇ ਪੰਜਵੇਂ ਦਿਨ ਬਾਲੀਵੁਡ ਦੇ ਮਸ਼ਹੂਰ ਸਦਾਬਹਾਰ ਅਦਾਕਾਰ ਤੇ ਹੀ ਮੈਨ ਧਰਮਿੰਦਰ ਨੂੰ ਸਮਰਪਿਤ ਕੀਤਾ।ਇਸ ਸਮੇਂ ਧਰਮਿੰਦਰ ਦੇ ਬਾਲੀਵੁੱਡ ਦੇ ਸੰਘਰਸ਼ ਬਾਰੇ ਜਾਣਕਾਰੀ ਵੀ ਦਰਸ਼ਕਾਂ ਨਾਲ ਸਾਂਝੀ ਕੀਤੀ ਗਈ।ਪੰਜਵੇਂ ਦਿਨ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਸ਼ਿਰਕਤ ਕੀਤੀ।
ਅਦਾਕਾਰ ਧਰਮਿੰਦਰ ‘ਤੇ ਫਿਲਮਾਏ ਹੋਏ ਗਾਣੇ ਡਾ. ਹਰਪ੍ਰੀਤ ਸਿੰਘ, ਸੁਨੀਲ ਕੁਮਾਰ, ਅਮਰਜੀਤ ਸਿੰਘ, ਅਰੁਣ ਵਿਆਸ, ਜਸਪਿੰਦਰ ਸਿੰਘ, ਪਵਨ ਕਪੂਰ, ਨਿਤਿਆ ਰਨਦੇਵ, ਮਨਜੀਤ ਇੰਦਰ, ਮਨੀਸ਼ ਸਹਿਦੇਵ, ਤਰਲੋਚਨ ਤੋਚੀ ਨੇ ਖ਼ੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤੇ।ਯੂ. ਐਨ ਐਂਟਰਟੇਨਮੈਂਟ ਸੁਸਾਇਟੀ ਦੀ ਟੀਮ ਵਲੋਂ ਗਾਇਕਾਂਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਮੰਚ ਸੰਚਾਲਨ ਉਪਾਸਨਾ ਭਾਰਦਵਾਜ ਨੇ ਕੀਤਾ।
ਇਸ ਮੌਕੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਗਾਇਕ ਹਰਿੰਦਰ ਸੋਹਲ, ਗੁਰਤੇਜ ਮਾਨ, ਰਾਣਾ ਪ੍ਰਤਾਪ ਸ਼ਰਮਾ, ਜਗਦੀਪ ਹੀਰ, ਸਾਵਨ ਵੇਰਕਾ, ਮਨਪ੍ਰੀਤ ਸੋਹਲ, ਜਸਕਰਨ ਸਿੰਘ ਸੋਹਲ ਆਦਿ ਹਾਜ਼ਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media