Thursday, January 2, 2025
Breaking News

ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜ਼ ‘ਚ ਅਲਵਰ ਦੀਆਂ ਸੰਗਤਾਂ ਨੇ ਦਿੱਤਾ ਸਹਿਯੋਗ

4 ਲੱਖ 51 ਹਜ਼ਾਰ ਦੀ ਰਾਸ਼ੀ ਅਤੇ ਰਾਹਤ ਸਮੱਗਰੀ ਭੇਜੀ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਕੀਤੇ ਜਾ ਰਹੇ ਕਾਰਜ਼ਾਂ ਵਿੱਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ।ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ।ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ਼ਾਲੋਕ ਸਿੰਘ ਅਤੇ ਸਕੱਤਰ ਰਾਜਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਇਹ ਸਿਰਮੌਰ ਸੰਸਥਾ ਹਰ ਔਖੇ ਸਮੇਂ ’ਤੇ ਮਾਨਵਤਾ ਦੇ ਨਾਲ ਖੜ੍ਹਦੀ ਹੈ।ਇਸੇ ਨੂੰ ਵੇਖਦਿਆਂ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਸਹਿਯੋਗ ਦਾ ਫੈਸਲਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜ਼ਾਂ ਲਈ ਦਿੱਤੀ ਗਈ ਰਾਸ਼ੀ ਤੋਂ ਇਲਾਵਾ 17 ਟਨ ਦੇ ਕਰੀਬ ਰਸਦਾਂ ਲੋੜਵੰਦਾਂ ਤੱਕ ਭੇਜੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਦੇ ਸੁਝਾਅ ਅਨੁਸਾਰ ਇਹ ਰਸਦਾਂ ਸਿੱਧੇ ਤੌਰ ’ਤੇ ਪ੍ਰਭਾਵਤ ਇਲਾਕਿਆਂ ਵਿਚ ਭੇਜ ਦਿੱਤੀਆਂ ਗਈਆਂ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਲਵਰ ਦੀਆਂ ਸੰਗਤਾਂ ਤੋਂ ਸਹਾਇਤਾ ਰਾਸ਼ੀ ਦਾ ਚੈਕ ਪ੍ਰਾਪਤ ਕਰਨ ਮੌਕੇ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੇ ਕੁਦਰਤੀ ਆਫ਼ਤਾਂ ਸਮੇਂ ਮਾਨਵਤਾ ਨੂੰ ਪਹਿਲ ਦੇ ਅਧਾਰ ’ਤੇ ਸੇਵਾਵਾਂ ਦਿੱਤੀਆਂ ਹਨ।ਮੌਜ਼ੂਦਾ ਸਮੇਂ ਹੜਾਂ ਦੀ ਸਥਿਤੀ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਲੋਕਾਂ ਦੀ ਮੱਦਦ ਲਈ ਰਾਹਤ ਕਾਰਜ਼ ਕਰ ਰਹੀ ਹੈ।ਉਨ੍ਹਾਂ ਰਾਜਸਥਾਨ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜ਼ਾਂ ਵਿੱਚ ਸਹਿਯੋਗੀ ਬਣਨ ਲਈ ਐਡਵੋਕੇਟ ਧਾਮੀ ਨੇ ਧੰਨਵਾਦ ਕੀਤਾ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੇ ਹੜ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ ।ਪੁੱਜੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਦਿੱਲੀ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ, ਪ੍ਰਭਜੋਤ ਸਿੰਘ ਗੁਲਾਟੀ, ਭੋਈ ਸਿੰਘ, ਅਮਰਜੀਤ ਸਿੰਘ, ਮਨਮੋਹਣ ਸਿੰਘ, ਸ਼ਾਲੋਕ ਸਿੰਘ, ਰਾਜਿੰਦਰ ਸਿੰਘ, ਹਰਚਰਨ ਸਿੰਘ, ਰਘੂਜੀਤ ਸਿੰਘ, ਸੁਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਗਤਾਰ ਸਿੰਘ, ਗੁਰਨਾਮ ਸਿੰਘ ਆਦਿ ਮੌਜੂਦ ਸਨ।

Check Also

ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …