Sunday, June 29, 2025
Breaking News

ਈ.ਟੀ.ਓ ਨੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਰੱਖਿਆ ਨੀਂਹ ਪੱਥਰ

35 ਲੱਖ ਦੀ ਲਾਗਤ ਨਾਲ ਤਿਆਰ ਮੋਰੀ ਗੇਟ ਹਲਕਾ ਵਾਸੀਆਂ ਨੂੰ ਕੀਤਾ ਸਮਰਪਿਤ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਨੀਂਹ ਪੱਥਰ ਰੱਖਿਆ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਮੋਰੀ ਗੇਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ।
ਈ.ਟੀ.ਓ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ 55 ਫੁੱਟ ਉਚਾ ਅਤੇ 52 ਫੁੱਟ ਚੌੜਾ ਹੋਵੇਗਾ।ਇਸ ਰਸਤੇ ਰਾਹੀਂ ਹਜ਼ਾਰਾਂ ਲੋਕ ਤਰਨਤਾਰਨ ਜਾਂਦੇ ਹਨ ਅਤੇ ਇਸ ਗੇਟ ਦੇ ਬਣਨ ਨਾਲ ਜੰਡਿਆਲਾ ਗੁਰੂ ਹਲਕੇ ਇਕ ਨਵੀਂ ਦਿੱਖ ਮਿਲੇਗੀ।ਉਨ੍ਹਾਂ ਕਿਹਾ ਕਿ ਇਹ ਗੇਟ ਤਿੰਨ ਮਹੀਨਿਆਂ ਦੇ ਮਿਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।ਉਨ੍ਹਾਂ ਅਫਸਰਾਂ ਨੂੰ ਹਦਾਇਤ ਕੀਤੀ ਕਿ ਇਸ ‘ਤੇ ਖਰਚ ਹੋਣ ਵਾਲਾ ਪੈਸਾ ਜਨਤਾ ਦਾ ਹੈ ਅਤੇ ਇਕ ਇਕ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।ਦੱਸਣਯੋਗ ਹੈ ਕਿ ਥੋੜੇ ਸਮੇਂ ਪਹਿਲਾਂ ਹੀ ਕੈਬਨਿਟ ਮੰਤਰੀ ਦੇ ਯਤਨਾਂ ਸਦਕਾ ਇਸ ਮਾਰਗ ਦਾ ਨਾਮ ਸਰਦੂਲ ਸਿੰਘ ਬੁੰਡਾਲਾ ਮਾਰਗ ਤੋਂ ਬਦਲ ਕੇ ਸ੍ਰੀ ਗੁਰੂ ਅਰਜਨ ਦੇਵ ਨਗਰ ਮਾਰਗ ਰੱਖਿਆ ਗਿਆ ਸੀ।
ਇਸ ਉਪਰੰਤ ਲੋਕ ਨਿਰਮਾਣ ਮੰਤਰੀ ਵੱਲੋਂ 35 ਲੱਖ ਰੁਪਏ ਦੀ ਲਾਗਤ ਨਾਲ 35 ਫੁੱਟ ਉਚੇ ਅਤੇ 22 ਫੁੱਟ ਚੌੜੇ ਬਣੇ ਮੋਰੀ ਗੇਟ ਨੂੰ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ।ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਜੰਡਿਆਲਾ ਹਲਕੇ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਸੁਹਿੰਦਰ ਕੌਰ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਸਰਬਜੀਤ ਸਿੰਘ ਡਿੰਪੀ, ਨਰੇਸ਼ ਪਾਠਕ, ਸੁਨੈਨਾ ਰੰਧਾਵਾ, ਬਾਬਾ ਪਰਮਾਨੰਦ ਤੇ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …