ਸਮਰਾਲਾ, 28 ਜੁਲਾਈ (ਇੰਦਰਜੀਤ ਸਿੰਘ ਕੰਗ) – ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ (ਲੁਧਿਆਣਾ) ਵਲੋਂ ਆਈ.ਸੀ.ਏ.ਆਰ ਅਟਾਰੀ ਜ਼ੋਨ-1, ਲੁਧਿਆਣਾ ਅਤੇ
ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਕੇ.ਵੀ.ਕੇ ਵਿਖੇ ਪੀ.ਐਮ ਕਿਸਾਨ ਸਕੀਮ ਅਧੀਨ ਮਾਣਯੋਗ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਲਈ ਚੌਦਵੀਂ ਕਿਸ਼ਤ ਜਾਰੀ ਕਰਨ ਲਈ ਕਰਵਾਏ ਗਏ ਪ੍ਰੋਗਰਾਮ ਦਾ ਵੈਬ ਟੈਲੀਕਾਸਟ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸਮਰਾਲਾ ਅਤੇ ਨਾਲ ਲਗਦੇ ਪਿੰਡਾਂ ਤੋਂ ਲਗਭਗ 87 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।
ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਇੰਜੀ. ਕਰੁਣ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਐਗਰੀ ਇੰਜੀ.) ਨੇ ਕਿਸਾਨਾਂ ਨੂੰ ਇਸ ਸਕੀਮ ਬਾਰੇ ਜਾਣੂ ਕਰਵਾਇਆ।ਡਾ. ਹਰਸ਼ਨੀਤ ਸਿੰਘ ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨਾਲ ਮਿੱਟੀ ਪਰਖ਼ ਸੰਬੰਧੀ ਵਿਚਾਰ ਸਾਂਝੇ ਕੀਤੇ।ਡਾ. ਜਗਦੀਪ ਕੌਰ, ਸਹਾਇਕ ਪ੍ਰੋਫ਼ੈਸਰ, (ਪੌਦ ਸੁਰੱਖਿਆ) ਨੇ ਕਿਸਾਨਾਂ ਨਾਲ ਕਿੰਨੂੰ, ਅਮਰੂਦ ਅਤੇ ਹੋਰ ਫ਼ਲਦਾਰ ਬੂਟਿਆਂ ਦੀਆਂ ਬੀਮਾਰੀਆਂ ਬਾਰੇ ਵਿਚਾਰ ਸਾਂਝੇ ਕੀਤੇ।ਅਗਾਂਹਵਧੂ ਕਿਸਾਨ ਰਜਿੰਦਰ ਸਿੰਘ ਨੇ ਕਿਸਾਨਾਂ ਨੂੰ ਕਿਸਾਨ ਸਮੂਹ ਅਤੇ ਕਿਸਾਨ ਉਤਪਾਦਕ ਸੰਗਠਨਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਪਿੰਡ ਬੌਂਦਲੀ ਤੋਂ ਸੈਕਟਰੀ ਹੁਸ਼ਿਆਰ ਸਿੰਘ ਨੇ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਸੁਸਾਇਟੀਆਂ ਅਤੇ ਉਹਨਾਂ ਦੇ ਕਿਸਾਨਾਂ ਨੂੰ ਫਾਇਦਿਆਂ ਬਾਰੇ ਦੱਸਿਆ।ਪ੍ਰੋਗਰਾਮ ਦੇ ਅੰਤ ‘ਚ ਇੰਜੀ. ਕਰੁਣ ਸ਼ਰਮਾ, ਇੰਚਾਰਜ ਕੇ.ਵੀ.ਕੇ ਸਮਰਾਲਾ ਨੇ ਸਾਰੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਨਿੰਬੂ, ਅਮਰੂਦ ਅਤੇ ਆਂਵਲੇ ਦੇ ਫ਼ਲਦਾਰ ਬੂਟੇ ਵੀ ਵੰਡੇ ਗਏ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media