ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਦਿੱਲੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਮੁਟਿਆਰਾਂ ਦਾ ਰਵਾਇਤੀ ‘ਤੀਆਂ’ ਦਾ ਤਿਉਹਾਰ ਬੜੇ ਜੋਸ਼ ਨਾਲ ਮਨਾਇਆ
ਗਿਆ।ਤੀਆਂ ਬਾਰੇ ਇੱਕ ਵਿਸ਼ੇਸ਼ ਸਭਾ ਕਰਵਾ ਕੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।ਸਕੂਲ ਦੇ ਪੰਜਾਬੀ ਵਿਭਾਗ ਵਲੋਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਮਟਕਾ ਦੌੜ, ਕਿੱਕਲੀ, ਮਹਿੰਦੀ, ਸ਼ਟਾਪੂ, ਗੀਟੇ, ਪਤੰਗਬਾਜ਼ੀ ਅਤੇ ਰੱਸਾਕਸ਼ੀ ਆਦਿ ਖੇਡਾਂ ਵਿੱਚ ਹਿੱਸਾ ਲੈ ਕੇ ਤਿਉਹਾਰ ਦਾ ਆਨੰਦ ਮਾਣਿਆ।ਰਵਾਇਤੀ ਪਹਿਰਾਵੇ ਵਿੱਚ ਵਿਦਿਆਰਥੀ ਬਹੁਤ ਸੁੰਦਰ ਨਜ਼ਾਰਾ ਪੇਸ਼ ਕਰ ਰਹੇ ਸਨ।
ਦਿੱਲੀ ਪਬਲਿਕ ਸਕੂਲ ਬੰਗਲੌਰ ਦੇ ਵਿਦਿਆਰਥੀ ਅਤੇ ਅਧਿਆਪਕ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।ਉਹਨਾਂ ਨੇ ਸਾਰੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਭਰਪੂਰ ਜਾਣਕਾਰੀ ਹਾਸਲ ਕਰਕੇ ਇਸ ਦੀ ਖੂਬ ਸਰਾਹਣਾ ਕੀਤੀ।ਪ੍ਰਿੰਸੀਪਲ ਕਮਲ ਚੰਦ ਨੇ ਤੀਆਂ ਦੇ ਤਿਉਹਾਰ ਦੀ ਸਭ ਨੂੰ ਵਧਾਈ ਦਿੱਤੀ।
ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media