ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ
ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਹੈ, ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨਾਂ ‘ਤੇ ਲਾਗੂ ਨਹੀਂ ਹੋਣਗੇ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media