Monday, August 3, 2026

ਪੈਰਾਮਾਉਂਟ ਸਕੂਲ ਚੀਮਾ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਜਲਿਆਂਵਾਲੇ ਬਾਗ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਿਜ਼ਦਾ ਕਰਨ ਲਈ ਪੈਰਾਮਾਉਂਟ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀ ਵਿਸ਼ੇਸ਼ ਤੌਰ `ਤੇ ਚੀਮਾ ਮੰਡੀ ਸਥਿਤ ਸ਼ਹੀਦ ਊਧਮ ਸਿੰਘ ਦੀ ਯਾਦਗਾਰ `ਤੇ ਪਹੁੰਚੇ, ਜਿਥੇ ਉਹਨਾਂ ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੇ 31 ਸਾਲ ਬਾਅਦ ਦੁਸ਼ਮਣ ਦੀ ਸਰਜ਼ਮੀਨ `ਤੇ ਜਾ ਕੇ ਬਦਲਾ ਲਿਆ।ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ, ਕੋਆਰਡੀਨੇਟਰ ਅਮਿਤ ਕੁਮਾਰ, ਮੰਗਤ ਰਾਏ, ਜਸ਼ਨਦੀਪ ਸਿੰਘ ਤੇ ਮਨਪ੍ਰੀਤ ਸਿੰਘ ਵੀ ਮੌਜ਼ੂਦ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …