ਬਠਿੰਡਾ, 30 ਜੁਲਾਈ (ਪੱਤਰ ਪ੍ਰੇਰਕ) – ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ (ਬਠਿੰਡਾ) ਦੀ ਮੁੱਖ ਅਧਿਆਪਕਾ ਸ੍ਰੀਮਤੀ ਲਵਲੀਨ ਰਾਣੀ ਦੀ ਚੋਣ
ਅਹਿਮਦਾਬਾਦ ਵਿਖੇ ਹੋਣ ਵਾਲੀ ਵਿਸ਼ੇਸ਼ ਟ੍ਰੇਨਿੰਗ ਲਈ ਪੰਜਾਬ ਭਰ ਦੇ ਚੁਣੀਦਾ 50 ਮੁੱਖ ਅਧਿਆਪਕਾਂ ਵਿੱਚ ਹੋਈ ਹੈ।ਮੀਡੀਆ ਇੰਚਾਰਜ਼ ਪਰਮਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦੇ ਸਮੂਹ ਸਟਾਫ, ਐਸ.ਐਮ.ਸੀ ਦੇ ਮੈਂਬਰਾਂ ਅਤੇ ਬੱਚਿਆਂ ਵਿੱਚ ਇਸ ਮਾਣਮੱਤੀ ਪ੍ਰਾਪਤੀ ਲਈ ਖੁਸ਼ੀ ਦੀ ਲਹਿਰ ਹੈ। ਗ਼ੌਰਤਲਬ ਹੈ ਕਿ ਭਲਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਸਕੂਲ ਮੁਖੀਆਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media