ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ‘ਚ 11 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ
ਕਮਾਂਡਿੰਗ ਅਫਸਰ ਕਰਨਲ ਕਰਨੈਲ ਸਿੰਘ ਨੇ ਐਨ.ਸੀ.ਸੀ ਵਿਦਿਆਰਥੀਆਂ ਨੂੰ ਜੀਵਨ ‘ਚ ਸਫਲਤਾ ਦੇ ਮਹੱਤਵਪੂਰਨ ਤਰੀਕਿਆਂ ਤੋਂ ਜਾਣੂ ਕਰਵਾਇਆ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਦਾ ਆਰੰਭ ਜਯੌਤੀ ਜਗਾਉਣ ਨਾਲ ਹਇਆ।ਵਿਦਿਆਰਥੀਆਂ ਨੇ ਮੁੱਖ ਦਾ ਸਵਾਗਤ ਵੈਦਿਕ ਮੰਤਰ ਉਚਾਰਣ ਨਾਲ ਤਿਲਕ ਲਗਾ ਕੇ ਪੌਦਾ ਭੇਂਟ ਕਰ ਕੇ ਕੀਤਾ।ਸੰਗੀਤ ਵਿਭਾਗ ਕੇ ਵਿਦਿਆਰਥੀਆਂ ਨੇ ਸਵਾਗਤੀ ਗੀਤ ਪੇਸ਼ ਕੀਤਾ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਜੋਸ਼ ਨੁੰ ਹਮੇਸ਼ਾਂ ਬਣਾ ਕੇ ਰੱਖਣ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਲਈ ਪ੍ਰੇਰਿਆ।ਉਨਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਖੇਡਾਂ ਵਿੱਚ ਜਰੂਰ ਵੀ ਭਾਗ ਲੈਣ।ਇਸ ਮੌਕੇ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਆਪਣੇ ਤਜ਼ੱਰਬੇ ਵੀ ਸਾਂਝੇ ਕੀਤੇ।ਐਨ.ਸੀ.ਸੀ ਵਿੱਚ ਅਹਿਮ ਪ੍ਰਾਪਤੀਆਂ ਹਾਸਲ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media