ਅੰਮ੍ਰਿਤਸਰ, 30 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਗਾਇਕ ਹਰਿੰਦਰ ਸੋਹਲ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਕਾਰਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦੇ ਆਖਰੀ ਦਿਨ ਬਾਲੀਵੁਡ ਅਤੇ ਦੁਨੀਆਂ ਦੇ ਦਿਲਾਂ ਵਿੱਚ ਗਾਇਕੀ ਰਾਹੀਂ ਰਾਜ ਕਰਨ ਵਾਲੇ ਸੰਸਾਰ ਪ੍ਰਸਿੱਧ ਗਾਇਕ ਸਵ. ਮੁਹੰਮਦ ਰਫ਼ੀ ਸਾਹਿਬ ਦੀ 43 ਵੀਂ ਬਰਸੀਂ ਮੌਕੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਗਾਇਕ ਹਰਿੰਦਰ ਸੋਹਲ ਨੇ ਰਫ਼ੀ ਸਾਹਿਬ ਦੇ ਗੀਤ ਗਾਏ।ਸਮਾਗਮ ਵਿੱਚ ਮੁੱਖ ਮਹਿਮਾਨ ਸੰਦੀਪ ਰਿਸ਼ੀ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਨੇ ਸ਼ਿਰਕਤ ਕੀਤੀ।ਪੰਜਾਬੀ ਰੰਗਮੰਚ ਤੇ ਫ਼ਿਲਮੀ ਅਦਾਕਾਰਾ ਸ੍ਰੀਮਤੀ ਜਤਿੰਦਰ ਕੌਰ ਨੂੰ ਪੰਜਾਬ ਰਫ਼ੀ ਰਤਨ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।ਮੰਚ ਸੰਚਾਲਨ ਉਪਾਸਨਾ ਭਾਰਦਵਾਜ ਨੇ ਬਾਖੂਬੀ ਕੀਤਾ।
ਇਸ ਮੌਕੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਮਹਿਲਾਂਵਾਲਾ, ਪਰਮਜੀਤ ਸਿੰਘ ਗੰਡੀਵਿੰਡ, ਜੇ.ਐਸ ਜੱਸ, ਮੰਚਪ੍ਰੀਤ, ਹਿਰਦੇਪਾਲ ਸਿੰਘ, ਨਰਿੰਦਰ ਸਿੰਘ, ਇੰਦਰੇਸ਼ਮੀਤ ਸਿੰਘ, ਦਲਜੀਤ ਅਰੋੜਾ, ਦੁਪਿੰਦਰ ਸਿੰਘ, ਜਗਦੀਪ ਹੀਰ, ਸਾਵਨ ਵੇਰਕਾ, ਬਿਕਰਮਜੀਤ ਸਿੰਘ, ਮਨਪ੍ਰੀਤ ਸੋਹਲ, ਜਸਕਰਨ ਸਿੰਘ ਸੋਹਲ, ਰਾਣਾ ਪ੍ਰਤਾਪ ਸ਼ਰਮਾ, ਰਾਜਕੁਮਾਰ, ਹਰਿੰਦਰ ਸਿੰਘ, ਸੁਖਵੰਤ ਸਿੰਘ, ਮਨਜੀਤ ਇੰਦਰ, ਸ਼ਿਵ ਕੁਮਾਰ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …