ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ
ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 2 ਅਗਸਤ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ, ਐਕਸਿਸ ਬੈਂਕ ਅਤੇ ਪਰਮੈਰਿਕਾ ਲਾਈਫ ਇੰਸ਼ੋਰੇਂਸ ਕੰਪਨੀਆ ਭਾਗ ਲੈਣਗੀਆਂ।
ਉਨ੍ਹਾਂ ਕਿਹਾ ਕਿ ਇਹਨਾਂ ਸਾਰੀਆ ਕੰਪਨੀਆ ਵਲੋਂ ਵੱਖ-ਵੱਖ ਅਸਾਮੀਆਂ ਲਈ 9000/- ਤੋਂ 25000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਚਾਹਵਾਨ ਉਮੀਦਵਾਰ ਰਿਜਿਊਮ ਲੈ ਕੇ 2 ਅਗਸਤ 2023 ਨੂੰ ਰੋਜਗਾਰ ਦਫਤਰ ਵਿਖੇ 10:00 ਵਜੇ ਤੋਂ 2:00 ਵਜੇ ਤੱਕ ਪਹੁੰਚਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੇਜ਼ <https://tinyurl.com/dbeeasr> ਨਾਲ ਜੁੜ ਕੇ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media