ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਖਾਲਸਾ ਕਾਲਜ ਆਫ਼
ਇੰਜੀਨੀਅਰਿੰਗ ਐਂਡ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਆਰਮੀ ਵਿੰਗ ਐਨ.ਸੀ.ਸੀ ਦੁਆਰਾ ਲਗਾਏ ਗਏ 10 ਰੋਜ਼ਾ ਕੈਂਪ ਦੌਰਾਨ ‘ਬੈਸਟ ਡਰਿੱਲ’ ਟਰਾਫ਼ੀ ’ਤੇ ਕਬਜ਼ਾ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਜੀਵਨ ’ਚ ਤਰੱਕੀ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਉਕਤ ਕੈਂਪ ਦੌਰਾਨ ਐਨ.ਸੀ.ਸੀ ਕੈਡਿਟਾਂ ਨੇ ਉਤਸ਼ਾਹ ਨਾਲ ਹਰੇਕ ਗਤੀਵਿਧੀਆਂ ’ਚ ਹਿੱਸਾ ਲਿਆ ਅਤੇ ਸਕੂਲ ਨੇ ਬੈਸਟ ਡਰਿੱਲ ਦੀ ਟਰਾਫ਼ੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੱਖ-ਵੱਖ ਕਲਚਰ ਗਤੀਵਿਧੀਆ ’ਚੋਂ 18 ਮੈਂਡਲ ਪ੍ਰਾਪਤ ਕੀਤੇ ਹਨ।ਪ੍ਰਿੰ: ਨਾਗਪਾਲ ਨੇ ਕਿਹਾ ਕਿ ਕੈਡਿਟ ਇਸ਼ਿਕਾ ਜਮਾਤ ਦਸਵੀਂ-ਸੀ, ਕੈਡਿਟ ਮਨਪ੍ਰੀਤ ਕੌਰ ਨੂੰ ‘ਬੈਸਟ ਕੈਡਿਟ’ ਮੈਡਲ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਟਰਾਫ਼ੀ ਤੇ ਮੈਡਲ ਸੀ.ਓ ਕਰਨਲ ਅਲੋਕ ਧਾਮੀ ਦੁਆਰਾ ਦਿੱਤੇ ਗਏ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media