Sunday, October 6, 2024

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਣ ਮਹਾਂਉਤਸਵ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਦੇਖ-ਰੇਖ ਹੇਠ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਪੌਦਾ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਜਦਕਿ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਐਨ.ਐਸ.ਐਸ ਵਿਭਾਗ ਦੇ ਇੰਚਾਰਜ਼ ਡਾ. ਬਿੰਦੂ ਸ਼ਰਮਾ ਅਤੇ ਡਾ. ਰਮਨਦੀਪ ਕੌਰ ਦੀ ਅਗਵਾਈ ਅਤੇ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਸਹਿਯੋਗ ਸਦਕਾ ਵਣ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ।
ਮੁੱਖ ਮਹਿਮਾਨ ਵਜੋਂ ਬਰਾਂਚ ਮੈਨੇਜ਼ਰ ਕੇ.ਡੀ ਸਿੰਘ ਕਪਤਾਨ ਅਤੇ ਅਸਿਸਟੈਂਟ ਬਰਾਂਚ ਮੈਨੇਜ਼ਰ ਨਿਤਿਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਪਤਵੰਤਿਆਂ ਅਤੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਪ੍ਰੋਗਰਾਮ ਨੂੰ ਸਫ਼ਲ ਬਣਾਉਣਾ ਲਈ ਸਟਾਫ਼ ਦੀ ਸ਼ਲਾਘਾ ਕੀਤੀ।
ਇਸੇ ਤਰ੍ਹਾਂ ਐਜੂਕੇਸ਼ਨ ਕਾਲਜ ਵਿਖੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪ੍ਰੋਗਰਾਮ ਮੌਕੇ ਪ੍ਰਿੰ: ਡਾ. ਹਰਪ੍ਰੀਤ ਕੌਰ ਅਤੇ ਸਕੂਲ ਪ੍ਰਿੰ: ਗਿੱਲ ਨੇ ਆਪਣੇ-ਆਪਣੇ ਸੰਬੋਧਨ ’ਚ ਕਿਹਾ ਕਿ ਵਾਤਾਵਰਨ ’ਚ ਜੋ ਆ ਰਹੇ ਹਨ ਉਸ ਪਿੱਛੇ ਮਨੁੱਖ ਦੀ ਲਾਲਸਾ ਅਤੇ ਤਰੱਕੀ ਦੀ ਹੋੜ ਸ਼ਾਮਲ ਹੈ।ਉਨ੍ਹਾਂ ਰੁੱਖਾਂ ਦੀ ਸੰਭਾਲ ਅਤੇ ਇਸ ਦੀ ਸੰਭਾਲ ਕਰਨ ਦਾ ਪ੍ਰਣ ਵੀ ਲਿਆ।ਐਜ਼ੂਕੇਸ਼ਨ ਕਾਲਜ ਵਿਖੇ ਪ੍ਰੋਗਰਾਮ ਦੌਰਾਨ ਕਵਿਤਾ ਉਚਾਰਨ, ਭਾਸ਼ਣ ਅਤੇ ਪ੍ਰਸ਼ਨ ਉਤਰ ਸ਼ੈਸ਼ਨ ਦਾ ਆਯੋਜਨ ਵੀ ਕੀਤਾ ਗਿਆ।ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਬਣਾਏ ਗਏ 100 ਦੇ ਕਰੀਬ ਸੀਡ ਬੰਬ ਵਿਦਿਆਰਥੀਆਂ ’ਚ ਵੰਡੇ ਗਏ ਤਾਂ ਕਿ ਜਿਥੇ ਵੀ ਖਾਲੀ ਜਗ੍ਹਾ ਮਿਲੇ, ਉਥੇ ਰੁੱਖ ਉਗਾਏ ਜਾ ਸਕਣ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …