Wednesday, June 17, 2026

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 4 ਅਗਸਤ ਨੂੰ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 4-8-2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ, ਐਨ.ਆਈ.ਆਈ.ਟੀ, ਐਚ.ਡੀ.ਐਫ.ਸੀ ਲਾਈਫ ਅਤੇ ਏਅਰਟੈਲ ਕੰਪਨੀਆਂ ਵਲੋਂ ਭਾਗ ਲਿਆ ਜਾਣਾ ਹੈ।ਸਾਰੀਆ ਕੰਪਨੀਆ ਵਲੋਂ ਵੱਖ-ਵੱਖ ਅਸਾਮੀਆ ਲਈ 10000/- ਤੋਂ 25000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਚਾਹਵਾਨ ਉਮੀਦਵਾਰ ਬਾਇਓ ਡਾਟਾ ਲੈ ਕੇ 04-8-2023 ਨੂੰ ਰੋਜ਼ਗਾਰ ਦਫਤਰ ਵਿਖੇ ਕੈਂਪ ਵਿੱਚ 10:00 ਵਜੇ ਤੋਂ 2:00 ਵਜੇ ਤੱਕ ਪਹੁੰਚਣ।ਵਧੇਰੇ ਜਾਣਕਾਰੀ ਲਈ ਦਫਤਰ ਦੀ ਵੈਬਸਾਈਟ https://tinyurl.com/dbeeasr ਅਤੇ ਮੋਬਾਈਲ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …