ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਦੌਰਾ
ਕੀਤਾ ਗਿਆ।ਉਹਨਾਂ ਨਾਲ ਐਕਸੀਅਨ ਪਰਮਿੰਦਰ ਸਿੰਘ ਕਾਹਲੋਂ ਅਤੇ ਐਸ.ਡੀ.ਓ ਸ਼ੁਭਮ ਵੀ ਮੌਜ਼ੂਦ ਸਨ।ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਅਤੇ ਨਿਰਮਾਣ ਅਧੀਨ ਕਾਰਜ਼ਾਂ ਦਾ ਜਾਇਜ਼ਾ ਲਿਆ।ਉਹਨਾਂ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਦੀ ਸੂਚੀ ਵਿਚ ਅੰਮ੍ਰਿਤਸਰ ਦਾ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਨਾਮ ਵੀ ਸ਼ਾਮਲ ਹੈ।ਉਹਨਾਂ ਕਿਹਾ ਕਿ ਸਕੂਲ ਦੇ ਨਿਰਮਾਣ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਕਮੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਅਨਿਲ ਮਹਾਜਨ, ਵਿਕਰਮਜੀਤ ਵਿੱਕੀ, ਵਿਸ਼ਵ ਸਹਿਜਪਾਲ ਤੇ ਐਡਵੋਕੇਟ ਰਮਨ ਮੌਜ਼ੂਦ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media