Tuesday, March 10, 2026

ਸਿਖਿਆ ਪੱਖੋਂ ਪੰਜਾਬ ਬਣੇਗਾ ਨੰਬਰ ਇਕ ਸੂਬਾ – ਈ.ਟੀ.ਓ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ‘ਆਪ’ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਵਧਾਵਾ ਦੇਣਾ ਹੈ।ਇਸੇ ਤਹਿਤ ਹੀ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ, ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਦਸ਼ਮੇਸ਼ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਨ ਉਪਰੰਤ ਕੀਤਾ।
ਈ.ਟੀ.ਓ ਨੇ ਸਕੂਲ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ।ਉਨ੍ਹਾਂ ਭਰੋਸਾ ਦਿਵਾਇਆ ਕਿ ਪਹਿਲ ਦੇ ਅਧਾਰ ‘ਤੇ ਸਕੂਲ ਦੀਆਂ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ।ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਪੱਖੋਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣਾ ਹੈ ਅਤੇ ਇਸੇ ਹੀ ਮੰਤਵ ਤਹਿਤ ਖਾਲੀ ਪਈਆਂ ਸਕੂਲ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ, ਜਿਸ ਨਾਲ ਸਾਡੇ ਹਜਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵੱਧਣ ਦੇ ਮੌਕੇ ਨਸੀਬ ਨਹੀਂ ਹੋਏ।
ਇਸ ਮੌਕੇ ਸ੍ਰੀਮਤੀ ਸੁਦੀਪ ਕੌਰ ਤੋਂ ਇਲਾਵਾ ਸਾਰਾ ਸਟਾਫ ਹਾਜਰ ਸੀ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …