ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ ਸਫ਼ੀਪੁਰ ਦਾ ਕੀਤਾ ਦੌਰਾ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ  ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ।
ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ।
ਇਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਵਿਖੇ ਪੈਂਦੇ ਪਿੰਡ ਸ਼ਫੀਪੁਰ ਦੇ ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ ਦਾ ਦੌਰਾ ਕਰਨ ਉਪਰੰਤ ਕੀਤਾ।ਉਨਾਂ ਨੇ ਸਕੂਲ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਸੁਣੀਆਂ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਅਧਿਆਪਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ।ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕੀਤਾ ਜਾ ਰਿਹਾ ਹੈ।ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ, ਜੋ ਸਿੱਖਿਆ ਦੇ ਢਾਂਚੇ ਦੀ ਤਸਵੀਰ ਬਦਲਣਗੇ।ਉਨਾਂ ਕਿਹਾ ਕਿ ਇਸ ਲਈ ਤੁਹਾਡਾ ਬਤੌਰ ਅਧਿਆਪਕ ਵੱਡਾ ਸਾਥ ਚਾਹੀਦਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਨੂੰ ਹੋਰ ਉੱਚਾ ਚੁਕਿਆ ਜਾ ਸਕੇ।
ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ, ਪ੍ਰਿੰਸੀਪਲ ਦਲੀਪ ਸਿੰਘ, ਸਫ਼ੀਪੁਰ ਸਕੂਲ ਦੀ ਹੈਡ ਟੀਚਰ ਅਨੁ ਪਠਾਨੀਆ ਵੀ ਹਾਜ਼ਰ ਸਨ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					