ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ
ਵਚਨਬੱਧ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣਾ ਹੈ।
ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ ਮੂਲੇ ਚੱਕ ਦੇ ਸੂਏ ਤੱਕ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਪਿਛੋਂ ਕੀਤਾ।ਉਨਾਂ ਦੱਸਿਆ ਕਿ ਇਹ ਸੜ੍ਹਕ ਕਾਫ਼ੀ ਸਮੇਂ ਤੋਂ ਖਰਾਬ ਸੀ ਅਤੇ ਲੋਕਾਂ ਦੀ ਵੱਡੀ ਮੰਗ ਸੀ ਕਿ ਇਸ ਸੜ੍ਹਕ ਨੂੰ ਨਵਾਂ ਬਣਾਇਆ ਜਾਵੇ। ਉਨਾਂ ਦੱਸਿਆ ਕਿ ਇਸ ਸੜ੍ਹਕ ਦੇ ਨਾਲ ਨਾਲ ਰਸਤੇ ਵਿੱਚ ਪੈਂਦੀਆਂ ਦੋ ਗਲੀਆਂ ਨੂੰ ਵੀ ਪੱਕਾ ਕੀਤਾ ਜਾਵੇਗਾ।
ਡਾ. ਗੁਪਤਾ ਨੇ ਦੱਸਿਆ ਕਿ ਹਲਕਾ ਕੇਂਦਰੀ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਇਸ ਮੌਕੇ ਅਜੈਸ਼ੇਰ ਗਿੱਲ, ਹਰਜੀਤ ਸਿੰਘ, ਸੁਦੇਸ਼ ਕੁਮਾਰ, ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media