ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੇ ਸਰਪ੍ਰਸਤ ਮਲਕੀਤ ਸਿੰਘ ਨੇ ਪਹਿਲੀ ਬਾਡੀ ਨੂੰ ਭੰਗ ਕਰਦੇ ਹੋਏ
ਸਮੂਹ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਨਵੀਂ ਬਾਡੀ ਦਾ ਗਠਨ ਕਰਨ ਦਾ ਅਧਿਕਾਰ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਚੁਣੇ ਗਏ ਅਹੁੱਦੇਦਾਰ ਦਿਲਬਾਗ ਸਿੰਘ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਪ੍ਰਸਤ, ਅਨਿਲ ਕੁਮਾਰ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਮਲਕੀਤ ਸਿੰਘ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਿਲ੍ਹਾ ਪ੍ਰਧਾਨ, ਤਜਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਿਲ੍ਹਾ ਜਨਰਲ ਸਕੱਤਰ ਅਤੇ ਗੁਰਬਿੰਦਰ ਸਿੰਘ ਨੂੰ ਜਿਲ੍ਹਾ ਵਿੱਤ ਸਕੱਤਰ ਨਿਯੁੱਕਤ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 22 ਹੋਰ ਅਹੁੱਦੇਦਾਰ ਵੀ ਚੁਣੇ ਗਏ ਹਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media