Tuesday, March 10, 2026

ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵਧਦਾ ਜਾ ਰਿਹਾ – ਈ.ਟੀ.ਓ

ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਕਾਂਗਰਸ ਛੱਡ ਕੇ ਆਪ ਵਿੱਚ ਹੋਈ ਸ਼ਾਮਲ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਸਮੇਂ ਕੀਤਾ।ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ, ਜਿਸ ਵਿੱਚ ਸਰਪੰਚ ਧਰਮਿੰਦਰ ਸਿੰਘ, ਮੈਂਬਰ ਪੰਚਾਇਤ ਗੁਰਦਿਆਲ ਸਿੰਘ, ਪ੍ਰੇਮ ਸਿੰਘ, ਹਰਚਰਨ ਸਿੰਘ, ਹਜ਼ੂਰ ਸਿੰਘ, ਦਿਲਬਾਗ ਸਿੰਘ, ਸੰਤੋਖ ਸਿੰਘ, ਹਰਜੀਤ ਸਿੰਘ ਅਤੇ ਸਤਨਾਮ ਸਿੰਘ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਈ.ਟੀ.ਓ. ਨੇ ਸ਼ਾਮਲ ਹੋਣ ਵਾਲੀ ਪੰਚਾਇਤ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਉਨਾਂ ਕਿਹਾ ਕਿ ਪਿੰਡ ਸੈਦੋਂ ਲਹਿਲ ਦੇ ਵਿਕਾਸ ਕਾਰਜ਼ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ।ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਮੇਜ਼ਰ ਸਿੰਘ ਦੀ ਅਗਵਾਈ ਹੇਠ ਇਹ ਸਮੂਹ ਪੰਚਾਇਤ ਸਾਡੀ ਪਾਰਟੀ ਵਿੱਚ ਸ਼ਾਮਲ ਹੋਈ ਹੈ।
ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਆਪ ਵਰਕਰ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …