ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਲੋਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਸੈਕੰਡਰੀ ਸਕੂਲ ਵਿਖੇ 76ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰਾਂ ਵਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਨੋਡਲ ਅਫ਼ਸਰ ਡਾ. ਗੁਰਜੀਤ ਕੌਰ ਦੇ ਸਹਿਯੋਗ ਸਦਕਾ ਸਕੂਲ ਵਿਖੇ ਕੈਂਪਸ ਅੰਬੈਸਡਰ ਮਹਿਕਦੀਪ ਕੌਰ ਦੀ ਯੋਗ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ।
ਡਾ. ਹਰਪ੍ਰੀਤ ਕੌਰ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤਾਂ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।ਜਦਕਿ ਡਾ. ਗੁਰਜੀਤ ਕੌਰ ਨੇ ਵਰਤਮਾਨ ਪੀੜ੍ਹੀ ਨੂੰ ਦੇਸ਼ ਵਿੱਚ ਫੈਲੀਆਂ ਹੋਈਆਂ ਕੁਰੀਤੀਆਂ ਬਾਰੇ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਉਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਮਹਿਕਦੀਪ ਕੌਰ ਨੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ, ਜਿਸ ਵਿੱਚ ਵੋਟ ਦੀ ਮਹੱਤਤਾ, ਭਾਰਤੀ ਲੋਕਤੰਤਰ ਅਤੇ ਵੋਟਰ ਆਈ.ਡੀ ਲਈ ਅਪਲਾਈ ਕਰਨ ਦੀ ਪ੍ਰੀਕ੍ਰਿਆ ਬਾਰੇ ਚਾਨਣਾ ਪਾਇਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਕੈਂਪਸ ਅੰਬੈਸਡਰ ਅਤੇ ਕਲੱਬ ਮੈਂਬਰਾਂ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …