Sunday, April 26, 2026

ਲੋਕ ਪੱਖੀ ਨਾਟਕਕਾਰ, ਲੇਖਕ ਤੇ ਅਧਿਆਪਕ ਆਗੂ ਮਾਸਟਰ ਤਰਲੋਚਨ ਸਮਰਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜ਼ਕਾਰੀ ਕਮੇਟੀ ਦੀ ਅੱਜ ਵਿਸ਼ੇਸ਼ ਮੀਟਿੰਗ ਅੱਜ ਏਥੇ ਐਡਵੋਕੇਟ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੋਕ ਪੱਖੀ ਨਾਟਕਕਾਰ, ਤਰਕਸ਼ੀਲ ਲੇਖਕ ਅਤੇ ਅਧਿਆਪਕ/ਮੁਲਾਜ਼ਮ ਆਗੂ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੇ ਦਰਦਨਾਕ ਸੜਕ ਹਾਦਸੇ ਰਾਹੀਂ ਅਚਾਨਕ ਹੋਏ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਨਾਮਵਰ ਆਗੂਆਂ ਮਾਸਟਰ ਜਸਦੇਵ ਸਿੰਘ ਲਲਤੋਂ, ਉਜਾਗਰ ਸਿੰਘ ਬੱਦੋਵਾਲ, ਸੁਖਦੇਵ ਸਿੰਘ ਕਿਲ੍ਹਾ ਰਾਏਪੁਰ, ਬੀਬੀ ਜਸਵੀਰ ਕੌਰ ਜੋਧਾਂ, ਗੁਰਦੇਵ ਸਿੰਘ ਮੁੱਲਾਂਪੁਰ, ਮਲਕੀਤ ਸਿੰਘ ਬੱਦੋਵਾਲ, ਜੋਗਿੰਦਰ ਸਿੰਘ ਸ਼ਹਿਜ਼ਾਦ, ਸ਼ਿੰਦਰ ਜਵੱਦੀ, ਚਰਨਜੀਤ ਹਿਮਾਯੂਪੁਰਾ, ਜਸਵਿੰਦਰ ਸਿੰਘ ਤੇ ਸਮੂਹ ਹਾਜ਼ਰੀਨਾਂ ਨੇ 2 ਮਿੰਟ ਮੌਨ ਧਾਰ ਕੇ ਵਿੱਛੜੀ ਹਸਤੀ ਨੂੰ ਭਾਵ ਭਿੰਨੀ ਸਰਧਾਂਜਲੀ ਭੇਟ ਕੀਤੀ।ਕੌਮਾਗਾਟਾਮਾਰੂ ਯਾਦਗਾਰ ਕਮੇਟੀ ਨੇ ਪੀੜ੍ਹਤ ਪਰਿਵਾਰਾਂ ਤੋਂ ਇਲਾਵਾ ਇਸ ਵਿਛੋੜੇ ਨੂੰ ਸਮੁੱਚੀ ਜਮਹੂਰੀ ਲਹਿਰ ਤੇ ਪੂਰੇ ਸਮਾਜ ਲਈ ਵੱਡਾ ਘਾਟਾ ਕਰਾਰ ਦਿੱਤਾ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …