ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ
ਛੀਨਾ ਨੇ ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਬੁਖ਼ਾਰ ਦੇ ਜ਼ਿਲ੍ਹੇ ਸਮੇਤ ਸੂਬੇ ’ਚ ਵਧ ਰਹੇ ਕਹਿਰ ’ਤੇ ਚਿੰਤਾ ਪ੍ਰਗਟ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਉਕਤ ਵਾਇਰਲ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਹਰੇਕ ਘਰ ’ਚ ਕੋਈ ਨਾ ਕੋਈ ਇਨ੍ਹਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ ।
ਛੀਨਾ ਨੇ ਸੂਬੇ ਵਿਚਲੀ ਆਪ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਵਲੋਂ ਨਿੱਤ ਸਿਹਤਮੰਦ ਸਮਾਜ ਸਿਰਜਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ, ਪਰ ਹਕੀਕਤ ਤੋਂ ਕੋਹਾਂ ਦੂਰ ਹਨ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ’ਤੇ ਅਫ਼ਸੋਸ ਜਾਹਿਰ ਕਰਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਛੇਹਰਟਾ ਤੋਂ ਪੁਤਲੀਘਰ ਚੌਂਕ, ਤਰਨ ਤਾਰਨ ਰੋਡ, ਸੁਲਤਾਨਵਿੰਡ, ਵੇਰਕਾ ਆਦਿ ਇਲਾਕਿਆਂ ’ਚ ਲੋਕ ਡੇਂਗੂ, ਚਿਕਨਗੁਨੀਆ, ਵਾਇਰਲ ਬੁਖ਼ਾਰ ਦੀ ਜਕੜ੍ਹ ’ਚ ਆ ਚੁੱਕੇ ਹਨ।ਵਾਇਰਲ ਫ਼ੈਲਣ ਦੇ ਬਾਵਜ਼ੂਦ ਵੀ ਸਿਹਤ ਵਿਭਾਗ ਦੁਆਰਾ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਰੋਕਥਾਮ ਸਬੰਧੀ ਕੋਈ ਛਿੜਕਾਅ ਨਹੀਂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media