ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੈ ਕੁਮਾਰ ਵਲੋਂ ਆਈ ਡੋਨੇਸ਼ਨ ਪੰਦਰਵਾੜੇ ਸੰਬਧੀ ਜਿਲ੍ਹੇ ਭਰ ਵਿੱਚ 25 ਅਗਸਤ ਤੋਂ 8
ਸਤੰਬਰ 2023 ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਜਿਸ ਦੀ ਸ਼ੁਰੁਆਤ ਸਮੇਂ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ “ਆਈ ਡੋਨੇਸ਼ਨ ਕਰਨ ਲਈ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਹੁੰ ਚੁੱਕੀ ਗਈ ਅਤੇ ਅੱਖਾਂ ਦਾਨ ਕਰਨ ਲਈ ਕੰਸੈਂਟ ਭਾਰਮ ਭਰੇ ਗਏ।ਸਿਵਲ ਸਰਜਨ ਨੇ ਕਿਹਾ ਕਿ ਹਰ ਇਨਸਾਨ ਆਪਣੀ ਮੌਤ ਤੋਂ ਬਾਅਦ ਦੋ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦੇ ਸਕਦਾ ਹੈ।ਨੇਤਰ ਦਾਨ ਮਹਾਂ ਦਾਨ ਹੈ ਅਤੇ ਇਸ ਵਿੱਚ ਜਰੂਰ ਹਿੱਸਾ ਪਾਇਆ ਜਾਵੇ।ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਨੇ ਕਿਹਾ ਕਿ ਅੱਖਾਂ ਦਾਨ ਸਿਰਫ ਮੌਤ ਤੋ ਬਾਅਦ ਹੀ ਹੁੰਦੀਆਂ ਹਨ।ਇਸ ਸਬੰਧੀ ਸਿਹਤ ਵਿਭਾਗ ਨਾਲ ਸੰਬਧਤ ਟੋਲ ਫਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਸਮੇਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ, ਡਾ. ਹਰਜੋਗੇਤ ਕੌਰ, ਜਿਲਾ੍ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ ਐਮ.ਈ.ਆਈ.ਓ ਅਮਰਦੀਪ ਸਿੰਘ, ਅਤੇ ਸਾਰਾ ਸਟਾਫ ਮੋਜ਼ੂਦ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media