ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿਭਾਗ ਦੀਆਂ ਦੋ ਅਧਿਆਪਕਾਵਾਂ ਸ੍ਰੀਮਤੀ ਵਿਕਟੋਰੀਆ ਵੋਹਰਾ ਅਤੇ ਸ੍ਰੀਮਤੀ ਸੁਨੀਤਾ ਬੱਗਾ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਜੁਆਇੰਟ ਸਕੱਤਰ ਤੇ ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਦੀਵਾਨ ਮੈਂਬਰ ਗੁਰਪ੍ਰੀਤ ਸਿੰਘ ਸੇਠੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਸਮਾਗਮ ਦਾ ਆਰੰਭ ਸਕੂਲ ਸ਼ਬਦ ਨਾਲ ਕਰਨ ਉਪਰੰਤ ਅਧਿਆਪਕਾਂ ਵਲੋਂ ਪੇਸ਼ ਕੀਤੇ ਗਏ ਰੰਗਾ-ਰੰਗ ਪ੍ਰੋਗਰਾਮ ‘ਚ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸੁਖਜਿੰਦਰ ਸਿੰਘ ਪ੍ਰਿੰਸ ਨੇ ਸੇਵਾ ਮੁਕਤ ਹੋ ਰਹੀਆਂ ਅਧਿਆਪਕਾਵਾਂ ਦਾ ਸਨਮਾਨ ਕਰਕੇ ਉਨਾਂ ਵਲੋਂ ਸਕੂਲ ਵਿਚ ਲੰਬੇ ਅਰਸੇ ਤੱਕ ਮਿਹਨਤ ਨਾਲ ਨਿਭਾਈਆਂ ਗਈਆਂ ਸੇਵਾਵਾਂ ਲਈ ਸ਼ਲਾਘਾ ਕੀਤੀ।ਪ੍ਰਿੰਸੀਪਲ ਮਨਦੀਪ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।ਇਸ ਮੋਕੇ ਸ੍ਰੀਮਤੀ ਰਵਿੰਦਰ ਕੋਰ ਨਰੂਲਾ ਅਤੇ ਪ੍ਰਾਇਮਰੀ ਵਿਭਾਗ ਦੇ ਸਾਰੇ ਅਧਿਆਪਕ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …