ਐਡਵੋਕੇਟ ਧਾਮੀ, ਜਥੇਦਾਰ ਗਿ. ਰਘਬੀਰ ਸਿੰਘ ਸਮੇਤ ਵੱਖ-ਵੱਖ ਸੰਪ੍ਰਦਾਵਾਂ ਨੇ ਦਿੱਤਾ ਸਨਮਾਨ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ
ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ।ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਮਹਿੰਦਰ ਸਿੰਘ ਨੇ ਦਿੱਤੀ।ਗਿਆਨੀ ਜਗਤਾਰ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਮ੍ਰਿਤਕ ਦੇਹ ’ਤੇ ਲੋਈ ਅਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।
ਅੰਤਿਮ ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਹਰਪਾਲ ਸਿੰਘ ਜੱਲ੍ਹਾ, ਅਮਰਜੀਤ ਸਿੰਘ ਬੰਡਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਅਕਾਲੀ ਆਗੂ ਤਲਬੀਰ ਸਿੰਘ ਗਿੱਲ ਸਮੇਤ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲੇ ਮਹਾਂਪੁਰਖ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media