ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ-1 ਵਿਖੇ ਰਾਸ਼ਟਰੀ ਖੇਡ ਮਨਾਇਆ ਗਿਆ।ਸਕੂਲ ਅਧਿਆਪਕ ਹਰਕੀਰਤ
ਕੌਰ (ਸੋਨ ਤਗਮਾ ਜੇਤੂ ਰਾਸ਼ਟਰੀ ਖਿਡਾਰੀ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ “ਰਾਸ਼ਟਰੀ ਖੇਡ ਦਿਵਸ” ਇੱਕ ਸਾਲਾਨਾ ਸਮਾਰੋਹ ਹੈ, ਜੋ 29 ਅਗਸਤ ਨੂੰ ਭਾਰਤ ਦੇ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੀ ਯਾਦ `ਚ ਮਨਾਇਆ ਜਾਂਦਾ ਹੈ।ਇਸ ਮੌਕੇ ਵਿਦਿਆਰਥੀਆਂ ਦੀਆਂ ਦੌੜ੍ਹਾਂ, ਲੰਬੀ ਛਾਲ, ਘੋਲ ਅਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ ਤੇ ਅਧਿਆਪਕਾ ਹਰਕੀਰਤ ਕੌਰ ਅਤੇ ਗਗਨਦੀਪ ਕੌਰ ਵੱਲੋਂ ਜੇਤੂਆਂ ਨੂੰ ਇਨਾਮ ਦਿੱਤੇ ਗਏ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media