ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਊ ਵਿਖੇ ਟ੍ਰੈਫਿਕ ਐਜੂਕੇਸ਼ਨ
ਸੈਲ ਵਲੋਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਨਵੇਂ ਦਾਖਲਿਆਂ ਲਈ ਚੱਲ ਰਹੇ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ‘ਆਈ.ਬੀ.ਟੀ.ਆਈ.ਡੀ.ਏ-2023’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਦੇ ਹੋਏ ਵੱਖ-ਵੱਖ ਟ੍ਰੈਫ਼ਿਕ ਅਧਿਕਾਰੀ ਸਰੋਤ ਵਿਅਕਤੀ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਅਧਿਕਾਰੀ ਐਸ.ਆਈ ਦਲਜੀਤ ਸਿੰਘ ਇੰਚਾਰਜ਼ ਅਤੇ ਐਚ.ਸੀ ਸਲਵੰਤ ਸਿੰਘ ਮੈਂਬਰ ਤੇ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ।
ਇਸ ਮੌਕੇ ਕਾਲਜ ਡਾਇਰੈਕਟਰ ਡਾ: ਮੰਜੂ ਬਾਲਾ ਨੇ ਕਿਹਾ ਕਿ ਇਸ ਇੰਟਰਐਕਟਿਵ ਸੈਸ਼ਨ ਦਾ ਮਨੋਰਥ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਮੁੱਢਲੇ ਨੁਕਤਿਆਂ ਬਾਰੇ ਜਾਣੂ ਕਰਵਾਉਣਾ ਸੀ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media