ਲੇਹਲ ਕਲਾਂ, 30 ਅਗਸਤ (ਪੱਤਰ ਪ੍ਰੇਰਕ) – ਪੰਜਾਬੀ ਦੇ ਪ੍ਰਸਿੱਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ 162ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ
ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਸ਼ਹੀਦ ਭਗਤ ਸਿੰਘ ਪਬਲਿਕ ਲਾਇਬਰੇਰੀ ਲੇਹਲ ਕਲਾਂ ਵਿਖੇ ਕੀਤਾ ਗਿਆ।ਗੁਰਵਿੰਦਰ ਸਿੰਘ ਬਬਲਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਡਾ. ਜਗਮੇਲ ਸਿੰਘ ਭਾਠੂਆਂ ਨੇ ਆਪਣੇ ਵਿਸ਼ੇਸ਼ ਲੈਕਚਰ ਰਾਹੀਂ ਭਾਈ ਕਾਨ੍ਹ ਸਿੰਘ ਨਾਭਾ ਜੀ ਦੇ ਜੀਵਨ ‘ਤੇ ਸਮੁੱਚੀ ਸਾਹਿਤਕ ਦੇਣ ਬਾਰੇ ਚਾਨਣਾ ਪਾਇਆ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੀ ਸਾਬਕਾ ਅਸਿਸਟੈਂਟ ਪ੍ਰੋਫੈਸਰ ਡਾ. ਰਵਿੰਦਰ ਕੌਰ ਰਵੀ ਨੇ ਆਪਣੇ ਵਲੋਂ ਸੰਪਾਦਿਤ ਭਾਈ ਕਾਨ੍ਹ ਸਿੰਘ ਦੇ ਕਾਵਿ ਸੰਗ੍ਰਹਿ ਦੀ ਪੁਸਤਕ “ਗੀਤਾਂਜਲੀ-ਹਰੀਵ੍ਰਿਜੇਸ” ਲਾਇਬਰੇਰੀ ਲਈ ਸਾਬਕਾ ਸਰਪੰਚ ਦਰਸ਼ਨ ਸਿੰਘ ਸਰਾਓ ਅਤੇ ਗੁਰਵਿੰਦਰ ਸਿੰਘ ਬਬਲਾ ਨੂੰ ਭੇਂਟ ਕੀਤੀ।ਇਸ ਮੌਕੇ ਭਾਈ ਕਾਨ੍ਹ ਸਿੰਘ ਨਾਭਾ ਜੀ ਦੀ ਇਕ ਸੁੰਦਰ ਯਾਦਗਾਰੀ ਤਸਵੀਰ ਲਾਇਬਰੇਰੀ ‘ਚ ਸਥਾਪਿਤ ਕੀਤੀ ਗਈ ਅਤੇ ਨੌਜ਼ਵਾਨ ਆਗੂ ਡਾ. ਕਰਮਜੀਤ ਸਿੰਘ ਬਖੋਰਾ ਨੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਜਗਮੇਲ ਸਿੰਘ ਭਾਠੂਆਂ ਅਤੇ ਡਾ. ਰਵਿੰਦਰ ਕੌਰ ਰਵੀ ਨੂੰ ਅਮਰ ਸ਼ਹੀਦ ਭਗਤ ਸਿੰਘ ਇਨਕਲਾਬੀ ਵਿਚਾਰਧਾਰਾ ਦੇ ਪੋਸਟਰ ਦੇ ਕੇ ਸਨਮਾਨਿਤ ਕੀਤਾ।ਪ੍ਰੋਗਰਾਮ ਦੌਰਾਨ ਸਾਬਕਾ ਸੈਨਿਕ ਠੋਲੂ ਗੁਰਮੇਲ ਸਿੰਘ, ਤੇਜਾ ਸਿੰਘ ਖਾਲਸਾ, ਮਨੀਸ਼ ਸ਼ਰਮਾ, ਹਰਪ੍ਰੀਤ ਸਿੰਘ, ਬਲਦੇਵ ਸਿੰਘ ਸਮੇਤ ਪਿੰਡ ਲੇਹਲ ਕਲਾਂ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media