ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਬੇਨੜਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੀਸ਼ਵਰ ਕੌਰ ਗਰੇਵਾਲ ਨੇ 30 ਅਗਸਤ ਨੂੰ ਪੁਲਿਸ ਲਾਈਨ ਸੰਗਰੂਰ ਵਿਖੇ ਹੋਏ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਰੋਡ ਰੇਸ 1500 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ ਅਤੇ ਰਿੰਕ ਰੇਸ 1000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਹਾਸਲ ਕੀਤਾ।ਕੀਸ਼ਵਰ ਕੌਰ ਗਰੇਵਾਲ ਜਿਲ੍ਹਾ ਪੱਧਰੀ ਮੁਕਾਬਲੇ ਵਿਚੋਂ ਵਧੀਆ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਮੁਕਾਬਲੇ ਲਈ ਚੁਣੀ ਗਈ।ਅਕਾਲ ਅਕੈਡਮੀ ਬੇਨੜਾ ਪ੍ਰਿੰਸੀਪਲ ਮਨਜੋਤ ਕੌਰ ਅਤੇ ਸਾਰੇ ਸਟਾਫ ਨੇ ਇਸ ਪ੍ਰਾਪਤੀ ਲਈ ਬੱਚੇ ਅਤੇ ਮਾਤਾ ਪਿਤਾ ਨੂੰ ਸ਼ੁੁਭਕਾਮਨਾਵਾਂ ਦਿੱਤੀਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …