Friday, October 18, 2024

ਪਿੰਡ ਬੁੱਟਰ ਖੁਰਦ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ‘ਚ ਸ਼ਾਮਲ- ਈ.ਟੀ.ਓ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਬੁੱਟਰ ਖੁਰਦ ਹਲਕਾ ਜੰਡਿਆਲਾ ਗੁਰੂ ਦੀ ਸਮੂਹ ਪੰਚਾਇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ, ਪੱਖਪਾਤ ਦੀ ਨਹੀਂ।ਈ.ਟੀ.ਓ ਨੇ ਪਿੰਡ ਬੁੱਟਰ ਖੁਰਦ ਦੀ ਸਮੂਹ ਪੰਚਾਇਤ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਪਿੰਡ ਬੁੱਟਰ ਖੁਰਦ ਦੇ ਵਿਕਾਸ ਕੰਮਾਂ ਪਹਿਲ ਦੇ ਅਧਾਰ ‘ਤੇ ਕੀਤੇ ਜਾਣਗੇ।ਈ.ਟੀ.ਓ ਨੇ ਦੱਸਿਆ ਕਿ ਆਪ ਸਰਕਾਰ ਨੇ ਡੇਢ ਸਾਲ ਦੇ ਕਾਰਜ਼ਕਾਲ ਦੌਰਾਨ ਹੀ ਜੋ ਗਾਰੰਟੀਆਂ ਲੋਕਾਂ ਨਾਲ ਕੀਤੀਆਂ ਸੀ ਨੂੰ ਪੂਰਾ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ ਅਤੇ 35000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਰਪੰਚ ਧਰਮਿੰਦਰ ਸਿੰਘ, ਮੈਂਬਰ ਪੰਚਾਇਤ ਦਿਲਬਾਗ ਸਿੰਘ, ਗੋਬਿੰਦ ਸਿੰਘ, ਨਾਰੰਗ ਸਿੰਘ, ਮਨਜੀਤ ਕੌਰ, ਪ੍ਰੀਤ ਕੌਰ, ਕਸ਼ਮੀਰ ਸਿੰਘ, ਠੱਠਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੇ ਵਰਕਰ ਅਤੇ ਚੇਅਰਮੈਨ ਡਾ: ਗੁਰਿੰਦਰ ਸਿੰਘ, ਗੁਰਵਿੰਦਰ ਬੱਲ ਯੂ.ਕੇ, ਅਜੈ ਗਾਂਧੀ ਤੇ ਦਯਾ ਸਿੰਘ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …