Tuesday, September 15, 2026

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ’ਵਰਸਿਟੀ ਇਮਤਿਹਾਨਾਂ ’ਚੋਂ ਨਤੀਜੇ ਸ਼ਾਨਦਾਰ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਚਾਹਤ ਲਾਂਬਾ ਨੇ 460 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਗਗਨਦੀਪ ਕੌਰ ਨੇ 451 ਅੰਕਾਂ ਨਾਲ ਤੀਜਾ, ਪ੍ਰਿਯੰਕਾ ਨੇ 450 ਅੰਕਾਂ ਨਾਲ ਚੌਥਾ ਅਤੇ ਤਾਨੀਆ ਨੇ 448 ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਮੈਨੇਜਮੈਂਟ ਦੇ ਸਹਿਯੋਗ ਨਾਲ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਚਾਹਤ ਲਾਂਬਾ ਨੇ ਬੀ.ਏ (ਲਾਅ) ਦੀ ਡਿਗਰੀ ’ਚੋਂ 3600 ’ਚੋਂ 2866 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਰੇਨੂ ਸੈਨੀ, ਡਾ. ਮੋਹਿਤ ਸੈਨੀ, ਪ੍ਰੋ. ਹਰਕਵੰਲ ਕੌਰ, ਪ੍ਰੋ. ਜੋਬਨਜੀਤ ਸਿੰਘ, ਪ੍ਰੋ. ਸੁਗਮ, ਪ੍ਰੋ. ਹੇਮਾ ਆਦਿ ਸਟਾਫ ਮੈਂਬਰ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …