Friday, May 1, 2026

ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਪਲੇਸਮੈਂਟ ਕੈਂਪ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਆਈ.ਟੀ.ਸੀ ਲਿਮ ਕਪੂਰਥਲਾ ਪੰਜਾਬ ਵਲੋਂ ਅੱਜ ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣਾਂ ਲਈ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਹਾਜ਼ਰ 32 ਵਿਦਿਆਰਥਣਾਂ ਵਿਚੋਂ 19 ਦੀ ਲਿਖਤੀ ਪ੍ਰੀਖਿਆ ਤੇ ਇੰਟਰਵਿਊ ਤੋਂ ਬਾਅਦ ਚੋਣ ਕਰ ਲਈ ਗਈ।
ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਨੇ ਆਪਣੇ ਸਾਰੇ ਸਟਾਫ ਅਤੇ ਆਈ.ਟੀ.ਸੀ ਕਪੂਰਥਲਾ ਦੇ ਮੈਨੇਜਰ ਐਚ.ਆਰ ਪੰਕਜ ਸ਼ਰਮਾ ਦਾ ਧੰਨਵਾਦ ਕੀਤਾ।ਇਸ ਮੌਕੇ ਸੰਸਥਾ ਦੇ ਪਲੇਸਮੈਂਟ ਕੋਆਰਡੀਨੇਟਰ ਸੁਖਜਿੰਦਰ ਸਿੰਘ, ਸਤਨਾਮ ਸਿੰਘ, ਨਰਿੰਦਰਪਾਲ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …