Monday, September 14, 2026

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਅਧਿਆਪਕ ਦਿਵਸ

ਚਵਿੰਡਾ ਦੇਵੀ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ‘ਅਧਿਆਪਕ ਦਿਵਸ’ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਡਾਂਸ, ਗੀਤ, ਕਵਿਤਾ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਖੂਬ ਰੰਗ ਬੰਨਿਆ।ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਉਨ੍ਹਾਂ ਦੀ ਸਖਸ਼ੀਅਤ ਦੇ ਅਨੁਸਾਰ ਵੱਖ ਵੱਖ ਟੈਗ ਦਿੱਤੇ ਗਏ।ਕਾਲਜ ਪਿ੍ਰੰਸੀਪਲ ਗੁਰਦੇਵ ਸਿੰਘ ਅਤੇ ਸਟਾਫ਼ ਵਲੋਂ ਕੇਕ ਵੀ ਕੱਟਿਆ ਗਿਆ।ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਆਧੁਨਿਕ ਸਮੇਂ ਦੇ ਸਮਾਜ ਦੇ ਵਿਗੜੇ ਹਲਾਤਾਂ ਦੇ ਮੱਦੇਨਜ਼ਰ ਚੰਗੇ ਅਧਿਆਪਕਾਂ ਦੀ ਬਹੁਤ ਲੋੜ ਹੈ।ਉਨ੍ਹਾਂ ਇਸ ਗੱਲ ’ਤੇ ਖੁਸ਼ੀ ਜਾਹਿਰ ਕੀਤੀ ਕਿ ਕਾਲਜ ਦੇ ਅਧਿਆਪਕ ਆਪਣੇ ਫਰਜ਼ ਅਤੇ ਡਿਊਟੀ ਪ੍ਰਤੀ ਸੁਚੇਤ ਹਨ।
ਇਸ ਮੌਕੇ ਪ੍ਰੋ. ਰਣਪ੍ਰੀਤ ਸਿੰਘ ਨੇ ਅਧਿਆਪਕਾਂ ਲਈ ਵਧੀਆ ਸਮਾਗਮ ਆਯੋਜਿਤ ਕਰਨ ਲਈ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …