ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੋ. ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ।ਸਿੱਖ ਇਤਿਹਾਸ, ਰਵਾਇਤਾਂ ਅਤੇ ਵਿਰਸੇ ਨਾਲ ਸਬੰਧਤ ਮੌਲਿਕ ਖੋਜ਼ ਕਿਰਤਾਂ ਇਤਿਹਾਸ ਦੇ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਹਮੇਸ਼ਾਂ ਅਗਵਾਈ ਦਿੰਦੀਆਂ ਰਹਿਣਗੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਿਥੀਪਾਲ ਸਿੰਘ ਕਪੂਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …