ਅੰਮ੍ਰਿਤਸਰ 9 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ
ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀ ਰਹਿਨੁਮਾਈ ਅਤੇ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਇਸ ਨੈਸ਼ਨਲ ਲੋਕ ਅਦਾਲਤ ਵਿੱੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 31 ਬੈਂਚ ਬਣਾਏ ਗਏ ਸਨ।ਜਿਸ ਵਿਚੋਂ 23 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 3 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਇਸ ਤੋਂ ਇਲਾਵਾ ਰੈਵਨਿੳ ਅਦਾਲਤਾਂ ਵਲੋਂ ਅਪਣੇ ਪੱਧਰ ‘ਤੇ 12 ਲੋਕ ਅਦਾਲਤ ਬੈਂਚ ਲਗਾਏ ਗਏ।ਇਸ ਦੇ ਨਾਲ ਹੀ ਪੁਲਿਸ ਵਿਭਾਗ ਵਲੋਂ ਮਹਿਲਾਂ ਕਾਉਂਸਲਿੰਗ ਸੈਲ ਵਿੱਚ ਵੀ 4 ਬੈਂਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 29284 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿਚੋਂ 19833 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕੀਤਾ ਗਿਆ।
ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।
ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ।ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।
Check Also
ਖਾਲਸਾ ਕਾਲਜ ਵਿਖੇ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਇੰਸਟੀਚਿਊਸ਼ਨਜ ਇਨੋਵੇਸ਼ਨ …
Punjab Post Daily Online Newspaper & Print Media