ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਅ।
ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਛੋਟੇ-ਛੋਟੇ ਬੱਚੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਤੇ ਰਾਧਾ ਰਾਣੀ ਦੀਆਂ ਪੌਸ਼ਾਕਾਂ ਵਿੱਚ ਸੱਜੇ ਬਹੁਤ ਸੋਹਣੇ ਲੱਗ ਰਹੇ ਸਨ।ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਰੰਗ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਫਲਸਫੇ ਬਾਰੇ ਦੱਸਿਆ ਅਤੇ ਭਗਵਾਨ ਕ੍ਰਿਸ਼ਨ ਜੀ ਦੀਆਂ ਸਿਖਿਆਵਾਂ `ਤੇ ਚੱਲਣ ਲਈ ਕਿਹਾ।ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਹੈਪੀ ਗੋਇਲ, ਪ੍ਰਿੰਸੀਪਲ, ਸਟਾਫ ਅਤੇ ਸਕੂਲ ਦੇ ਵਿਦਿਆਰਥੀ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media